ਵਿਦਆਰਥੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜੀਵਨ ਅਤੇ ਰਾਸ਼ਟਰੀ
ਏਕਤਾ ਦੀ ਮਹੱਤਤਾ ਬਾਰੇ ਸਾਂਝੀ ਕੀਤੀ ਜਾਣਕਾਰੀ

ਇਲਾਕੇ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਆਰਥੀਆਂ ਨੇ ਰਾਸ਼ਟਰੀ ਏਕਤਾ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ
ਸ੍ਰੀਮਤੀ ਇੰਦਰਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਰਾਜਨੀਤਿਕ ਸਫ਼ਰ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ।

ਵਿਦਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਭਾਰਤ ਦੀ ਤਾਕਤ ਇਸ ਦੀ ਵਿਿਭੰਨਤਾ ਵਿੱਚ ਏਕਤਾ ਹੈ ਅਤੇ ਦੇਸ਼ ਦੀ ਤਰੱਕੀ ਲਈ ਸਾਰੇ ਨਾਗਰਿਕਾਂ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਹੋਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਆਰਥੀਆਂ
ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਸਾਲ 19 ਨਵੰਬਰ ਨੂੰ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਏਕਤਾ ਦਿਵਸ (ਕੌਮੀ ਏਕਤਾ ਦਿਵਸ) ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਦੀ ਏਕਤਾ, ਅਖੰਡਤਾ, ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਸਮਰਪਿਤ ਹੈ। ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਇਸ
ਦਿਵਸ ਵਜੋਂ ਮਨਾੳ ੁਣ ਦਾ ਉਦੇਸ਼ ਉਨ੍ਹਾਂ ਦੀ ਯਾਦ ਨੂੰ ਸਨਮਾਨ ਦੇਣ ਦੇ ਨਾਲ-ਨਾਲ ਦੇਸ਼ ਵਾਸੀਆਂ ਵਿੱਚ ਰਾਸ਼ਟਰੀ ਏਕਤਾ ਅਤੇ ਇੱਕਜੁੱਟਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।

ਵਿਦਆਰਥੀਆਂ ਨੇ ਇਹ ਵੀ ਕਿਹਾ ਕਿ ਭਾਰਤ ਵਰਗੇ ਵੱਖ-ਵੱਖ ਭਾਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਵਾਲੇ ਦੇਸ਼ ਦੀ ਅਸਲ ਤਾਕਤ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਵਿੱਚ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਿਦਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਕਿਸੇ ਵੀ ਦੇਸ਼ ਦੀ ਤਾਕਤ ਅਤੇ ਤਰੱਕੀ ਦਾ ਆਧਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜਾਤ, ਧਰਮ, ਭਾਸ਼ਾ ਅਤੇ ਖੇਤਰ ਦੇ ਭੇਦਭਾਵ ਤੋਂ
ਉੱਪਰ ਉੱਠ ਕੇ ਇੱਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਿਦਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾੳ ੁਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾੳ ੁਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਨੂੰ ਇੱਕ ਚੰਗਾ ਨਾਗਰਿਕ ਬਣਾਉਣ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ।