ਬੀ. ਬੀ .ਐਸ ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸ਼ਿਜ ਮੋਗਾ ਨੇ ਜਸਪ੍ਰੀਤ ਸਿੰਘ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਫਨਾ ਕੀਤਾ ਸਾਕਾਰ


ਮੋਗਾ/ਸੰਜੀਵ ਕੁਮਾਰ ਅਰੋੜਾ


ਮੋਗਾ ਦੀ ਪ੍ਰਸਿੱਧ ਸੰਸਥਾ ਬੀ.ਬੀ.ਐਸ. ਆਈਲੈਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਜਿਸਨੇ ਬਹੁਤ ਹੀ ਥੋੜੇ ਸਮੇਂ ਵਿੱਚ ਆਈਲੈਟਸ/ਪੀ.ਟੀ.ਈ. ਦੇ  ਵਧੀਆ ਨਤੀਜੇ ਅਤੇ ਵੀਜ਼ੇ ਦੀਆਂ ਵਧੀਆਂ ਸੇਵਾਵਾਂ ਦੇ ਕੇ ਇਲਾਕੇ ਵਿੱਚ ਆਪਣਾ ਨਾਮ ਬਣਾਇਆ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਸੰਸਥਾ ਨੇ ਜਸਪ੍ਰੀਤ ਸਿੰਘ ਵਾਸੀ ਜ਼ਿਲਾ ਬਰਨਾਲਾ ਦਾ ਕੈਨੇਡਾ ਜਾ ਕੇ ਪੜਾਈ ਕਰਨ ਦਾ ਸੁਪਨਾ ਪੂਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਜੀ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਦਾ ਦਾਖਲਾ ‘ਯੁਨੀਵਰਸਿਟੀ ਆਫ ਕੈਨੇਡਾ ਵੈਸਟ’ ਵਿੱਚ ਕਰਵਾਇਆ ਹੈ। ਉਹਨਾਂ ਦੱਸਿਆ ਕਿ ਸੰਸਥਾ ਦਾ ਸਟਾਫ ਬਹੁਤ ਹੀ ਮਿਹਨਤੀ ਤੇ ਤਜਰਬੇਕਾਰ ਹੈ।

ਇਸ ਸੰਸਥਾ ਵਿੱਚ ਇਮੀਗ੍ਰੇਸ਼ਨ ਦੀ ਹਰ ਫਾਇਲ ਬੜੀ ਬਾਰੀਕੀ ਨਾਲ ਤੇ ਮਾਹਿਰਾਂ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਵਿੱਚ ਆਈਲੈਟਸ/ਪੀ.ਟੀ.ਈ. ਦੀ ਤਿਆਰੀ ਵੀ ਕਰਵਾਈ ਜਾਂਦੀ ਹੈ। ਜਿਸ ਲਈ ਹਰ ਕਲਾਸ ਰੂਮ ਵਿੱਚ ਟਚ ਬੋਰਡ ਤੇ ਪ੍ਰੋਜੈਕਟਰ ਲੱਗੇ ਹੋਏ ਹਨ। ਪੀ.ਟੀ.ਈ. ਦੀ ਪ੍ਰੈਕਟਿਸ ਲਈ ਆਧੁਨਿਕ ਸਾਫਟਵੇਅਰ ਦੀ ਵਰਤੋਂ ਕੀਤੀ ਜਾਂਦੀ ਹੈ ਤੇ ਹਰ ਵਿਦਿਆਰਥੀ ਨੂੰ ਵੱਖਰਾ ਕੰਪਿਉਟਰ ਮੁਹਈਆ ਕਰਵਾਇਆ ਜਾਂਦਾ ਹੈ। ਜਸਪ੍ਰੀਤ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੰਸਥਾ ਦਾ ਧੰਨਵਾਦ ਕੀਤਾ ਤੇ ਸੰਸਥਾ ਦੇ ਮਿਹਨਤੀ ਸਟਾਫ ਦੇ ਕੰਮ ਦੀ ਸ਼ਲਾਘਾ ਕੀਤੀ। ਸੰਸਥਾ ਦੇ ਇੰਚਾਰਜ ਮੈਡਮ ਨੁਪਿੰਦਰ ਕੌਰ ਨੇ ਜਸਪ੍ਰੀਤ ਸਿੰਘ ਨੂੰ ਵੀਜਾ ਸੌਪਦਿਆਂ ਸੁਭਕਾਮਨਾਵਾਂ ਦਿੱਤੀਆਂ ਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *