ਮੋਗਾ/ਸੰਜੀਵ ਕੁਮਾਰ ਅਰੋੜਾ
14 ਨਵੰਬਰ,2024 ਨੂੰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ , ਸਲਾਹਕਾਰ ਮੈਡਮ ਹਰਪ੍ਰੀਤ ਕੌਰ, ਮੁੱਖ ਅਧਿਆਪਕਾ ਸ਼੍ਰੀਮਤੀ ਸਤਵਿੰਦਰ ਕੌਰ ਅਤੇ ਉਪ ਮੁੱਖ ਅਧਿਆਪਕਾ ਸ਼੍ਰੀਮਤੀ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ।ਜਿਸ ਦੇ ਤਹਿਤ ਸਕੂਲ ਵਿੱਚ ਵਿਸ਼ੇਸ਼ ਪ੍ਰਾਰਥਨਾ ਆਯੋਜਿਤ ਕੀਤੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਮੂਲ ਮੰਤਰ ਦਾ ਉਚਾਰਨ ਕੀਤਾ ਗਿਆ। ਉਸ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਦੀ ਉਸਤਤ ਵਿੱਚ ਛੋਟੇ- ਛੋਟੇ ਬੱਚਿਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ। ਸਕੂਲ ਦੇ ਪੰਜਾਬੀ ਅਧਿਆਪਕ ਸਤਵੰਤ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਇਹਨਾਂ ਸਿੱਖਿਆਵਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਇਹਨਾਂ ਸਿੱਖਿਆਵਾਂ ਤੇ ਚੱਲਣ ਦਾ ਪ੍ਰਣ ਲਿਆ।