ਮੋਗਾ

26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ’ ਸੂਬਾ ਪੱਧਰੀ ਮਹਾਰੈਲੀ


ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਸੂਬੇ ਭਰ ਤੋਂ ਇਕੱਠੇ ਹੋਣਗੇ ਪਾਰਟੀ ਵਰਕਰ ਅਤੇ ਸਮਰਥਕ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਲਾਕਾ ਨਿਵਾਸੀਆਂ ਨੂੰ ਸਾਥੀਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਆਉਣ ਵਾਲੀ 26 ਨਵੰਬਰ ਨੂੰ ਮੋਗਾ ਵਿਖੇ ਸੂਬਾ ਪੱਧਰੀ ‘ਖੁਸ਼ਹਾਲ ਪੰਜਾਬ’ ਮਹਾਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹਾਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਦੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਹੈ। ਇਸ ਸਬੰਧੀ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਲਾਕਾ ਨਿਵਾਸੀਆਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਆਪਣੇ ਸਾਥੀਆਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮਹਾਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਇਆ ਜਾ ਰਿਹਾ ਇਹ ਸੂਬਾ ਪੱਧਰੀ ਸਮਾਗਮ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਸਾਹਮਣੇ ਰੱਖਣ ਦਾ ਮੌਕਾ ਹੋਵੇਗਾ। ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਨਾ ਰੁਕਾਂਗੇ, ਨਾ ਥੱਕਾਂਗੇ, ਖੁਸ਼ਹਾਲ ਪੰਜਾਬ ਲਈ ਮਿਲ ਕੇ ਚੱਲਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ।

ਉਨ੍ਹਾਂ ਪਾਰਟੀ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਰਗਰਮੀ ਨਾਲ ਮਹਾਰੈਲੀ ਦੀਆਂ ਤਿਆਰੀਆਂ ਵਿੱਚ ਜੁੱਟ ਜਾਣ ਅਤੇ ਆਪਣੇ-ਆਪਣੇ ਇਲਾਕਿਆਂ ਵਿੱਚੋਂ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਵਿਧਾਇਕ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਸ ਸੂਬਾ ਪੱਧਰੀ ਮਹਾਰੈਲੀ ਨੂੰ ਲੈ ਕੇ ਸਥਾਨਕ ਪੱਧਰ ‘ਤੇ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਰਕਰਾਂ ਨੂੰ ਸਮਾਗਮ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਤੱਕ ਰੈਲੀ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ 26 ਨਵੰਬਰ ਨੂੰ ਮੋਗਾ ਪਹੁੰਚ ਕੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਟੀਚੇ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸਮੂਹ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਮਹੱਤਵਪੂਰਨ ਰਹੇਗੀ।

Click to comment

Leave a Reply

Your email address will not be published. Required fields are marked *

Most Popular

To Top