ਮੋਗਾ

ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਦੇ 411 ਪਰਿਵਾਰਾਂ ਨੂੰ ਮਿਲੇ ਮਕਾਨਾਂ ਦੇ ਮਾਲਕੀ ਹੱਕ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸੌਂਪੀਆਂ ਰਜਿਸਟਰੀਆਂ


ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਵੰਡੀਆਂ, ਸਾਲਾਂ ਤੋਂ ਮਾਲਕੀ ਹੱਕਾਂ ਦੀ ਉਡੀਕ ਕਰ ਰਹੇ ਪਰਿਵਾਰਾਂ ਦਾ ਸੁਪਨਾ ਹੋਇਆ ਸਾਕਾਰ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਪਿੰਡ ਡਗਰੂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਲਾਲ ਲਕੀਰ ਅੰਦਰ ਆਉਂਦੇ 411 ਮਕਾਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਮਾਲਕੀ ਹੱਕ ਪ੍ਰਦਾਨ ਕਰਦਿਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਪਹਿਲਕਦਮੀ ਨਾਲ ਪਿੰਡ ਦੇ ਸੈਂਕੜੇ ਪਰਿਵਾਰਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਪ੍ਰਾਪਤ ਹੋਇਆ ਹੈ।

ਇਸ ਮੌਕੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ‘ਮੁੱਖ ਮੰਤਰੀ ਮੇਰਾ ਘਰ ਮੇਰੇ ਨਾਮ’ ਯੋਜਨਾ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਰਾਹੀਂ ਲਾਲ ਲਕੀਰ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਹਨ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣਾ ਘਰ ਸਿਰਫ਼ ਰਹਿਣ ਦੀ ਜਗ੍ਹਾ ਹੀ ਨਹੀਂ ਹੁੰਦਾ, ਸਗੋਂ ਇਹ ਉਸ ਦੀ ਮਿਹਨਤ, ਸੁਪਨਿਆਂ ਅਤੇ ਭਾਵਨਾਵਾਂ ਨਾਲ ਜੁੜਿਆ ਹੁੰਦਾ ਹੈ। ਪਿੰਡਾਂ ਵਿੱਚ ਅਜਿਹੇ ਬਹੁਤ ਸਾਰੇ ਪਰਿਵਾਰ ਸਨ, ਜੋ ਕਈ ਦਹਾਕਿਆਂ ਤੋਂ ਆਪਣੇ ਮਕਾਨਾਂ ਵਿੱਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਘਰਾਂ ਦੀ ਕਾਨੂੰਨੀ ਮਾਲਕੀ ਸਾਬਤ ਕਰਨ ਲਈ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਹੁਣ 411 ਪਰਿਵਾਰਾਂ ਨੂੰ ਰਜਿਸਟਰੀਆਂ ਮਿਲਣ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਦਾ ਕਾਨੂੰਨੀ ਸਬੂਤ ਪ੍ਰਾਪਤ ਹੋਇਆ ਹੈ। ਇਸ ਨਾਲ ਪਰਿਵਾਰਾਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ, ਸਗੋਂ ਇਨ੍ਹਾਂ ਦਾ ਲਾਭ ਸਮਾਜ ਦੇ ਆਖਰੀ ਪੱਧਰ ’ਤੇ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਹੈ। ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ, ਆਮ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਹਰੇਕ ਨਾਗਰਿਕ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਧਾਇਕ ਨੇ ਕਿਹਾ ਕਿ ਪਿੰਡ ਡਗਰੂ ਦੇ 411 ਪਰਿਵਾਰਾਂ ਨੂੰ ਮਾਲਕੀ ਹੱਕ ਮਿਲਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਅਧਿਕਾਰਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਦੀ ਰਜਿਸਟਰੀ ਪ੍ਰਾਪਤ ਕਰਨਾ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਮਾਣ ਵਾਲਾ ਯਾਦਗਾਰੀ ਪਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਸੰਕਲਪ ਹੈ ਕਿ ਕੋਈ ਵੀ ਯੋਗ ਪਰਿਵਾਰ ਆਪਣੇ ਘਰ ਦੇ ਮਾਲਕੀ ਹੱਕ ਤੋਂ ਵਾਂਝਾ ਨਾ ਰਹੇ। ਮਾਨ ਸਰਕਾਰ ਦਾ ਵਾਅਦਾ ਹੈ ਕਿ ਹਰ ਪਰਿਵਾਰ ਨੂੰ ਉਸ ਦੇ ਘਰ ਦਾ ਪੱਕਾ ਮਾਲਕੀ ਹੱਕ ਮਿਲੇ ਅਤੇ ਲੋਕ ਸਨਮਾਨ ਤੇ ਸੁਰੱਖਿਆ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

Click to comment

Leave a Reply

Your email address will not be published. Required fields are marked *

Most Popular

To Top