
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਮਾਗਮ ਵਿੱਚ ਕੀਤੀ ਸ਼ਿਰਕਤ, ਪਰਿਵਾਰ ਨਾਲ ਸਾਂਝੀਆਂ ਕੀਤੀਆਂ ਖੁਸ਼ੀਆਂ, ਸੁੱਖ-ਸਮ੍ਰਿੱਧੀ ਦੀ ਕੀਤੀ ਕਾਮਨਾ

ਸੀਨੀਅਰ ਡਿਪਟੀ ਮੇਅਰ ਸ੍ਰੀ ਰਾਕੇਸ਼ ਕਾਲਾ ਬਜਾਜ ਦੇ ਗ੍ਰਹਿ ਵਿਖੇ ਪਵਿੱਤਰ ਤੁਲਸੀ ਵਿਆਹ ਦੇ ਸਬੰਧ ਵਿੱਚ ਧਾਰਮਿਕ ਅਤੇ ਖੁਸ਼ੀ ਭਰੇ ਮਾਹੌਲ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਪਰਿਵਾਰ ਨੂੰ ਇਸ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੁਲਸੀ ਵਿਆਹ ਦਾ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਵਿੱਚ ਵਿਸ਼ੇਸ਼ ਮਹੱਤਵ ਹੈ।

ਇਹ ਤਿਉਹਾਰ ਸ਼ਰਧਾ, ਆਸਥਾ ਅਤੇ ਪਰਿਵਾਰਕ ਏਕਤਾ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਸਕਾਰਾਤਮਕਤਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸੀਨੀਅਰ ਡਿਪਟੀ ਮੇਅਰ ਰਾਕੇਸ਼ ਬਜਾਜ ਸਮੇਤ ਸਮੁੱਚੇ ਪਰਿਵਾਰ ‘ਤੇ ਪ੍ਰਭੂ ਦੀ ਮਿਹਰ ਅਤੇ ਆਸ਼ੀਰਵਾਦ ਹਮੇਸ਼ਾ ਬਣਿਆ ਰਹੇ ਅਤੇ ਪਰਿਵਾਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਮ੍ਰਿੱਧੀ ਬਣੀ ਰਹੇ। ਸਮਾਗਮ ਦੌਰਾਨ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।