ਸਿਆਸਤ

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਵੱਲ ਇੱਕ ਹੋਰ ਸਾਰਥਕ ਉਪਰਾਲਾ, ਪਿੰਡ ਬੁੱਧ ਸਿੰਘ ਵਾਲਾ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ


ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਅਤੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ, ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਬਣਾਉਣ ਆਪਣੀ ਵੱਖਰੀ ਪਛਾਣ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ


ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਪਿੰਡ ਬੁੱਧ ਸਿੰਘ ਵਾਲਾ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਅਤੇ ਨਸ਼ਾ ਮੁਕਤ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਸਾਧਨ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਅਗਵਾਈ ਕਰਨ ਦੀ ਸਮਰੱਥਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਸਹੂਲਤਾਂ ਅਤੇ ਢੁੱਕਵੇਂ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।

ਉਨ੍ਹਾਂ ਕਿਹਾ ਕਿ ਨਵੇਂ ਖੇਡ ਮੈਦਾਨ ਦੀ ਉਸਾਰੀ ਨਾਲ ਪਿੰਡ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਮਿਲੇਗਾ। ਇਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਉਸਾਰੂ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ ਅਤੇ ਖੇਡਾਂ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਦੇ ਯੋਗ ਹੋਣਗੇ। ਵਿਧਾਇਕ ਨੇ ਇਸ ਉਪਰਾਲੇ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਲਈ ਪਿੰਡ ਦੇ ਸਰਪੰਚ ਸ੍ਰੀ ਸੁਖਦੇਵ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪਿੰਡਾਂ ਵਿੱਚ ਵਿਕਾਸ ਅਤੇ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਤੰਦਰੁਸਤ, ਨਸ਼ਾ ਮੁਕਤ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਿਆ ਪੰਜਾਬ ਹੀ ਮਜ਼ਬੂਤ ਅਤੇ ਵਿਕਸਤ ਪੰਜਾਬ ਦੀ ਪਛਾਣ ਬਣੇਗਾ।

Click to comment

Leave a Reply

Your email address will not be published. Required fields are marked *

Most Popular

To Top