ਸਿਆਸਤ

ਖੁਸ਼ਹਾਲ ਪੰਜਾਬ ਦੇ ਸੰਕਲਪ ਨਾਲ ਆਮ ਆਦਮੀ ਪਾਰਟੀ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਲਿਆ ਜਾਇਜ਼ਾ


ਪੰਜਾਬ ਵਾਸੀਆਂ ਨੂੰ ਮਹਾਂ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ, ਕਿਹਾ- ਨਾ ਰੁਕਾਂਗੇ, ਨਾ ਥੱਕਾਂਗੇ, ਖੁਸ਼ਹਾਲ ਪੰਜਾਬ ਲਈ ਮਿਲ ਕੇ ਚੱਲਾਂਗੇ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ


ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਮੋਗਾ ਦੇ ਪਿੰਡ ਮਟਵਾਣੀ-ਨੱਥੂਵਾਲਾ ਜਦੀਦ ਦੇ ਨਜ਼ਦੀਕ 26 ਨਵੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਰੈਲੀ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਕੇ ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ। ਪਾਰਟੀ ਇਸੇ ਸੰਕਲਪ ਨਾਲ ਲਗਾਤਾਰ ਲੋਕਾਂ ਵਿੱਚ ਰਹਿ ਕੇ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨਾ ਰੁਕਾਂਗੇ, ਨਾ ਥੱਕਾਂਗੇ, ਖੁਸ਼ਹਾਲ ਪੰਜਾਬ ਲਈ ਮਿਲ ਕੇ ਚੱਲਾਂਗੇ। ਉਨ੍ਹਾਂ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮਹਾਂ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਬਿਹਤਰ ਭਵਿੱਖ ਲਈ ਸਾਰਿਆਂ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ। ਵਿਧਾਇਕ ਨੇ ਕਿਹਾ ਕਿ ਸਾਂਝੇ ਯਤਨਾਂ ਅਤੇ ਏਕਤਾ ਨਾਲ ਹੀ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਹੋਰ ਅੱਗੇ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਸਾਰੇ ਪਾਰਟੀ ਆਗੂਆਂ, ਵਰਕਰਾਂ ਅਤੇ ਪੰਜਾਬ ਵਾਸੀਆਂ ਨੂੰ ਮਹਾਂ ਰੈਲੀ ਵਿੱਚ ਉਤਸ਼ਾਹ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

Click to comment

Leave a Reply

Your email address will not be published. Required fields are marked *

Most Popular

To Top