Uncategorized

ਬਲੂਮਿੰਗ ਬਡਜ਼ ਸਕ ੂਲ ਦੀ ਖੇਡਾਂ ਵਤਨ ਪੰਜਾਬ ਦੀਆਂ 2026 ਵਿੱਚ ਸ਼ਾਨਦਾਰ ਪ੍ਰਾਪਤੀ


ਦੋ ਹੋਣਹਾਰ ਖਿਡਾਰੀਆਂ ਨੇ ਜਿੱਤੇ ਇੱਕ ਸੋਨੇ ਸਮੇਤ ਤਿੰਨ ਤਗਮੇ, ਸਕੂਲ ਅਤੇ ਮੋਗਾ ਦਾ ਨਾਮ ਕੀਤਾ ਰੌਸ਼ਨ


ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ
ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਪੜਾਈ ਦੇ ਨਾਲ-ਨਾਲ ਖੇਡਾਂ ਨੂਮ ਵੀ
ਬਰਾਬਰ ਦੀ ਤਰਜੀਹ ਦੇ ਕੇ ਵਿਿਦਆਰਥੀਆ ਦੇਸਰਵ ਪੱਖੀ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ
ਜਿਸ ਦੇ ਸਦਕਾ ਸਕੂਲ ਦੇ ਦੋ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸਟੇਟ ਚੈਂਪੀਅਨਸ਼ਿਪ ਵਿੱਚ
ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਮ
ਰੌਸ਼ਨ ਕੀਤਾ ਹੈ। ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਮੁੱਚੇ ਸਕੂਲ ਵਿੱਚ ਖੁਸ਼ੀ
ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ
ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਇਨ੍ਹਾਂ ਰਾਜ ਪੱਧਰੀ ਖੇਡਾਂ ਵਿੱਚ ਸਕੂਲ ਦੇ ਵਿਿਦਆਰਥੀਆਂ
ਨੇ ਆਪਣੀ ਖੇਡ ਪ੍ਰਤਿਭਾ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਉਨ੍ਹਾਂ ਦੱਸਿਆ ਕਿ  ਸਕੂਲ ਦੀ ਸੱਤਵੀਂ ਜਮਾਤ ਦੀ ਹੋਣਹਾਰ ਵਿਿਦਆਰਥਣ ਜੈਨੀਫਰ ਨੇ ਬੈਡਮਿੰਟਨ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ  ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਲਈ ਵੱਡੀ ਉਪਲਬਧੀ ਹਾਸਲ ਕੀਤੀ। ਬੈਡਮਿੰਟਨ ਦੇ  ਇਹ ਰਾਜ ਪੱਧਰੀ ਮੁਕਾਬਲੇ 17 ਤੋਂ 22 ਨਵੰਬਰ ਤੱਕ ਬਰਨਾਲਾ ਵਿਖੇ ਕਰਵਾਏ ਗਏ। ਇਸੇ ਤਰ੍ਹਾਂ ਸਕੂਲ ਦੇ ਅੱਠਵੀਂ  ਜਮਾਤ ਦੇ ਵਿਿਦਆਰਥੀ ਨੇ ਰੋਇੰਗ ਦੇ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਦਾ ਲੋਹਾ ਮਨਵਾਉਂਦਿਆਂ ਦੋ  ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦੀ ਮੈਡਲ ਸੂਚੀ ਵਿੱਚ ਵਾਧਾ ਕੀਤਾ। ਰੋਇੰਗ ਦੇ ਇਹ ਮੁਕਾਬਲੇ ਰੂਪਨਗਰ ਵਿਖੇ  ਆਯੋਜਿਤ ਕੀਤੇ ਗਏ ਸਨ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੀ ਖੁਸ਼ੀ ਵਿੱਚ ਸਕੂਲ ਦੀ ਪ੍ਰਿੰਸੀਪਲ ਅਤੇ ਵਾਇਸ ਪ੍ਰਿੰਸੀਪਲ ਵੱਲੋਂ ਦੋਵੇਂ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਉਨ੍ਹਾਂ ਨੇ  ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ।

ਅੁਹਨਾਂ ਨੇ ਆਪਣੇ  ਸੰਦੇਸ਼ ਵਿੱਚ ਕਿਹਾ ਕਿ ਖੇਡਾਂ ਵਿਿਦਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਬਲੂਮਿੰਗ  ਬਡਜ਼ ਸਕੂਲ ਵਿਖੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਤਾ ਦਿੱਤੀ ਜਾਂਦੀ ਹੈ ਤਾਂ ਜੋ ਹਰ ਵਿਿਦਆਰਥੀ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਜੀਵਨ ਵਿੱਚ ਸਫਲਤਾ ਹਾਸਲ ਕਰਨ ਦੇ ਬਰਾਬਰ ਮੌਕੇ ਮਿਲ ਸਕਣ। ਇਸ ਦੇ ਨਾਲ ਹੀ ਖਿਡਾਰੀਆਂ ਨੂੰ ਆਪਣੀ ਖੇਡ ਨੂੰ ਹੋਰ ਨਿਖਾਰਨ ਲਈ ਇੰਟਰਨੈਸ਼ਨਲ ਪੱਧਰ ਦੇ ਗਰਾਉਂਡ ਮੁਹੱਈਆ ਕਰਵਾ ਰਹੀ ਹੈ। ਜ਼ਿਕਰਯੋਗ ਹੈ ਕਿ ਸਕੂਲ ਵਿੱਚ ਬੈਡਮਿੰਟਨ ਦੇ ਇੰਟਰਨੈਸ਼ਨਲ ਲੈਵਲ ਦੇ 2 ਕੋਰਟ ਬਣੇ ਹੋਏ ਹਨ। ਉਨ੍ਹਾਂ ਸਮੂਹ ਵਿਿਦਆਰਥੀਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਮਿਹਨਤ, ਲਗਨ ਤੇ ਅਨੁਸ਼ਾਸਨ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।

Click to comment

Leave a Reply

Your email address will not be published. Required fields are marked *

Most Popular

To Top