ਮੋਗਾ/ਸੰਜੀਵ ਕੁਮਾਰ ਅਰੋੜਾ
ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਸਟੇਟ ਅਵਾਰਡੀ ਦਵਿੰਦਰ ਪਾਲ ਸਿੰਘ ਅਤੇ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਚੇਅਰਮੈਨ ਰਵਿੰਦਰ ਗੋਇਲ ਸੀ.ਏ. ਨੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਕੁਮਾਰ ਸਾਰੰਗਲ ਦਾ ਮੋਗਾ ਆਉਣ ਤੇ ਸਵਾਗਤ ਕੀਤਾ ਅਤੇ ਬਤੌਰ ਐਗਜੈਕਟਿਵ ਮੈਂਬਰ ਰੈਡ ਕ੍ਰਾਸ ਮੋਗਾ ਉਨਾਂ ਨਾਲ ਰੈਡ ਕ੍ਰਾਸ ਮੋਗਾ ਦੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਬੇਨਤੀ ਕੀਤੀ। ਬਤੌਰ ਐਨ.ਜੀ.ਓ ਡੀ.ਸੀ. ਸਾਹਿਬ ਨੂੰ ਸ਼ਹਿਰ ਦੇ ਕੰਮਾਂ ਵਿੱਚ ਸਹਿਯੋਗ ਕਰਨ ਦਾ ਭਰੋਸਾ ਦਿੱਤਾ।