ਕੈਂਬਰਿਜ ਇੰਟਰਨੈਸਨਲ ਸਕੂਲ ਦੇ ਵਿਦਿਆਰਥੀ ਨੇ ਆਸਟਰੇਲੀਅਨ ਗੈਲਰੀ ਵੱਲੋਂ ਕਰਵਾਏ ਗਏ ਅੰਤਰ ਰਾਸ਼ਟਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਮੋਗਾ/ਸੰਜੀਵ ਕੁਮਾਰ ਅਰੋੜਾ



ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਵਰਿੰਦਰਜੀਤ ਸਿੰਘ ਨੇ ਅੰਤਰ ਰਾਸ਼ਟਰੀ ਪੱਧਰ ਦੇ ਕਲਾ ਮੁਕਾਬਲਿਆਂ ਵਿੱਚ ਹਿੱਸਾ ਲਿਆ । ਇਹ ਮੁਕਾਬਲਾ ਆਸਟਰੇਲੀਅਨ ਗੈਲਰੀ ਵੱਲੋਂ ਮੁੰਬਈ ਵਿਖੇ ਕਰਵਾਇਆ ਗਿਆ ਸੀ। ਜਿਸ ਵਿੱਚ ਵਰਿੰਦਰਜੀਤ ਸਿੰਘ ਵੱਲੋਂ 10 ਫੁੱਟ ਦੀ ਪੇਂਟਿੰਗ ਤਿਆਰ ਕੀਤੀ ਗਈ ਸੀ ਉਸ ਦੀ ਪੇਂਟਿੰਗ ਨੂੰ ਆਸਟਰੇਲੀਅਨ ਗੈਲਰੀ ਦੇ ਮੈਂਬਰਾਂ ਵੱਲੋਂ ਬਹੁਤ ਹੀ ਪਸੰਦ ਕੀਤਾ ਗਿਆ ਅਤੇ ਉਸਦੀ ਪੇਂਟਿੰਗ ਨੂੰ ਇਸ ਮੁਕਾਬਲੇ ਵਿੱਚ ਪਹਿਲਾ ਰੈਂਕ ਪ੍ਰਾਪਤ ਹੋਇਆ । ਸਕੂਲ ਦੀ ਪ੍ਰਾਰਥਨਾ ਸਭਾ ਵਿੱਚ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਐਕਟੀਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਪਹਿਲਾ ਸਥਾਨ ਹਾਸਲ ਕਰਨ ਤੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀ ਵਰਿੰਦਰਜੀਤ ਸਿੰਘ ਨੂੰ ਭਵਿੱਖ ਵਿੱਚ ਵੀ ਇਹੋ  ਜਿਹੇ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸਤਵਿੰਦਰ ਕੌਰ ਨੇ ਦੱਸਿਆ ਕਿ ਇਹ ਵਿਦਿਆਰਥੀ ਇੰਡੀਅਨ ਆਰਟ ਫੈਸਟ ਵੱਲੋਂ ਕਰਵਾਏ ਗਏ ਆਨਲਾਈਨ ਕਲਾ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਹਾਸਲ ਕਰ ਚੁੱਕਾ ਹੈ।

Leave a Reply

Your email address will not be published. Required fields are marked *