ਸਿੱਖਿਆ

ਐਨ. ਆਰ. ਆਈਜ. ਨੇ ਕੀਤਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਦੌਰਾ

Posted on



ਮੋਗਾ ਦੇ ਪ੍ਰਸਿੱਧ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੈਨੇਡਾ ਤੋਂ ਪਰਵੇਜ਼ ਪੱਬੀ ਅੰਜੂ ਪੱਬੀ ਅਤੇ ਡੈਬੀ ਪੱਬੀ ਨੇ ਸਕੂਲ ਦਾ ਦੌਰਾ ਕੀਤਾ। ਡੈਬੀ ਪੱਬੀ ਜੋ ਕੈਨੇਡਾ ਦੇ ਸਕੂਲਾਂ ਕਾਲਜਾਂ ਵਿੱਚ ਪੜ੍ਹੀ ਹੈ ਸਕੂਲ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਈ । ਉਸ ਨੇ ਕਿਹਾ ਕਿ ਇਸ ਤਰ੍ਹਾਂ ਦਾ ਸਕੂਲ ਦਾ ਇਨਫਰਾਸਟਰਕਚਰ ਕੈਨੇਡਾ ਦੇ ਸਕੂਲਾਂ ਨੂੰ ਮਾਤ ਪਾ ਰਿਹਾ ਹੈ।  ਇਸੇ ਕਰਕੇ ਹੀ ਕੈਨੇਡਾ ਦੇ ਪੰਜਾਬੀ ਮੂਲ ਦੇ ਐਨ. ਆਰ. ਆਈ. ਅੱਜ ਕੱਲ ਵਿਸ਼ੇਸ਼ ਤੌਰ ਤੇ ਆਪਣੇ ਬੱਚਿਆਂ ਨੂੰ ਸਕੂਲੀ ਸਿੱਖਿਆ ਦੇਣ ਲਈ ਪੰਜਾਬ ਆ ਰਹੇ ਹਨ।

ਇਸ ਮੌਕੇ ਤੇ ਨੈਨਾ ਪੱਬੀ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ, ਪਰਮਜੀਤ ਕੌਰ ਜਨਰਲ ਸੈਕਟਰੀ, ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਹਾਜ਼ਰ ਸਨ। ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਨੂੰ ਆਖਿਆ ਅਤੇ ਸਨਮਾਨਿਤ ਕੀਤਾ ।

Leave a Reply

Your email address will not be published. Required fields are marked *

Most Popular

Exit mobile version