Uncategorized

ਬਲੂਮਿੰਗ ਬਡਜ਼ ਸਕੂਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ


ਇਲਾਕੇ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ  ਚੇਅਰਪਰਸਨ ਮੈਡਮ ਕਮਲ ਸੈਣ ਿਜੀ ਦੀ ਯੋਗ ਅਗੁਵਾਈ ਹੇਠ 26 ਨਵੰਬਰ ਨੂੰ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ  ਨਾਲ ਮਨਾਇਆ ਗਿਆ।

ਇਸ ਮੌਕੇ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਿਦਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਡਾ. ਹਮਿਲੀਆ ਰਾਣੀ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਕੀਤੀ ਗਈ, ਜਿਸ ਤੋਂ
ਬਾਅਦ ਪ੍ਰਾਰਥਨਾ ਸਭਾ ਵਿੱਚ ਮੌਜੂਦ ਸਾਰੇ ਵਿਦਆਰਥੀਆਂ ਨੇ ਵੀ ਇਸ ਨੂੰ ਦੁਹਰਾਇਆ।

ਇਸ ਦੌਰਾਨ ਵਿਦਆਰਥੀਆਂ ਨੂੰ  ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੀਆਂ ਸੰਵਿਧਾਨ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਬਾਰੇ ਵਿਸਥਾਰ ਨਾਲ  ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਿਦਆਰਥੀਆਂ ਵੱਲੋਂ ਸੰਵਿਧਾਨ ਦੇ ਵਿਸ਼ੇ ‘ਤੇ ਚਾਰਟ ਅਤੇ ਜਾਣਕਾਰੀ ਭਰਪੂਰ ਲੇਖ ਵੀ  ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਿਦਆਰਥੀਆਂ  ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਿਦਆਰਥੀਆਂ ਨੇ ਰੰਗ-ਬਿਰੰਗੇ ਬੁੱਕਮਾਰਕ, ਬੈਜ ਅਤੇ ਕੋਲਾਜ ਵੀ ਤਿਆਰ ਕੀਤੇ,  ਜਿਨਾ ਰਾਹੀਂ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਇਸ ਦੇ ਮੂਲ ਸਿਧਾਂਤਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ  ਦਰਸਾਇਆ। ਇਸ ਗਤੀਵਿਧੀ ਵਿੱਚ ਕੁੱਲ 1,990 ਵਿਿਦਆਰਥੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨ ਵਿੱਚ ਭਾਗ  ਲਿਆ। ਇਸ ਦੋਰਾਨ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਕਿਹਾ ਕਿ ਸੰਵਿਧਾਨ ਦਿਵਸ ਮਨਾਉਣ ਦਾ ਮੁੱਖ ਉਦੇਸ਼  ਵਿਦਆਰਥੀਆਂ ਨੂੰ ਦੇਸ਼ ਦੇ ਸੰਵਿਧਾਨ, ਉਨ੍ਹਾਂ ਦੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਕਰਨਾ ਹੈ।

ਉਨ੍ਹਾਂ ਕਿਹਾ ਕਿ  ਵਿਦਆਰਥੀਆਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਉਨ੍ਹਾਂ ਵਿੱਚ ਬਰਾਬਰੀ, ਏਕਤਾ, ਆਪਸੀ ਸਤਿਕਾਰ ਅਤੇ  ਭਾਈਚਾਰੇ ਦੀ ਭਾਵਨਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਬਲੂਮਿੰਗ ਬਡਜ਼ ਸਕੂਲ ਵਿਖੇ ਕਰਵਾਈਆਂ ਗਈਆਂ ਇਨ੍ਹਾਂ  ਗਤੀਵਿਧੀਆਂ ਨੇ ਵਿਿਦਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਸਮਝਣ ਅਤੇ ਇੱਕ ਚੰਗੇ ਤੇ ਜ਼ਿੰਮੇਵਾਰ ਨਾਗਰਿਕ  ਬਣਨ ਲਈ ਪ੍ਰੇਰਿਤ ਕੀਤਾ

Click to comment

Leave a Reply

Your email address will not be published. Required fields are marked *

Most Popular

To Top