ਮੋਗਾ

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਵਿਖੇ ਭਗਤ ਬਾਬਾ ਨਾਮਦੇਵ ਜੀ ਦੇ ਅਵਤਾਰ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਤੇ ਕਥਾ-ਕੀਰਤਨ ਦਰਬਾਰ ਕਰਵਾਇਆ ਗਿਆ

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪਾਵਨ ਅਵਤਾਰ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਨਾਮਦੇਵ ਭਵਨ, ਮੋਗਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਅਤੇ ਧਾਰਮਿਕ ਕਥਾ-ਕੀਰਤਨ ਦਰਬਾਰ ਕਰਵਾਇਆ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਅਤੇ ਭਾਈ ਗੁਲਾਬਜਿੰਦਰ ਸਿੰਘ ਜੀ ਨੇ ਇਲਾਹੀ ਬਾਣੀ ਦੇ ਰਸ ਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਟੀਮ ਗੁਰਮੀਤ ਸਿੰਘ ਬੁੱਕਣਵਾਲਾ ਹਲਕਾ ਮੋਗਾ (ਅਕਾਲੀ ਦਲ ਵਾਰਸ ਪੰਜਾਬ ਦੇ) ਅਤੇ ਕਾਰਜਕਾਰੀ ਹਲਕਾ ਇੰਚਾਰਜ ਤਰਨਦੀਪ ਸਿੰਘ ਦਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।


ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਪੁਰਬਾ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਮਾਗਮ ਵਿੱਚ ਪਹੁੰਚਣ ‘ਤੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਧਾਰਮਿਕ ਸਮਾਗਮ ਵਿੱਚ ਅਮਨਦੀਪ ਕੌਰ ਅਰੋੜਾ ਐਮ.ਐਲ.ਏ. ਮੋਗਾ, ਸੰਜੀਤ ਸਿੰਘ ਸੰਨੀ ਗਿੱਲ, ਰਾਜਵੰਤ ਸਿੰਘ ਮਾਹਲਾ, ਬਲਜੀਤ ਸਿੰਘ ਚਾਨੀ, ਮਾਲਵਿਕਾ ਸੂਦ, ਪਰਮਜੋਤ ਸਿੰਘ ਖਾਲਸਾ , ਕੁਲਦੀਪ ਸਿੰਘ ਕਲਸੀ, ਸੁਖਜੀਵਨ ਸਿੰਘ ਰੌਲੀ ਅਤੇ ਗੁਰਮੁਖ ਸਿੰਘ ਖਾਲਸਾ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

ਸਮਾਗਮ ਨੂੰ ਸਫਲ ਬਣਾਉਣ ਵਿੱਚ ਕਮੇਟੀ ਮੈਂਬਰ ਸੁਖਦੇਵ ਸਿੰਘ ਪੁਰਬਾ, ਜਗਪ੍ਰੀਤ ਸਿੰਘ, ਕਮਲਜੀਤ ਸਿੰਘ, ਸਰੂਪ ਸਿੰਘ, ਅਵਤਾਰ ਸਿੰਘ ਵਹਿਣੀਵਾਲ, ਹਰਵਿੰਦਰ ਸਿੰਘ, ਜੋਰਾ ਸਿੰਘ, ਬਾਬਾ ਸੋਹਨ ਸਿੰਘ, ਸ਼ਿੰਦਰ ਸਿੰਘ, ਗੁਰਮੀਤ ਸਿੰਘ, ਇਕਬਾਲ ਸਿੰਘ, ਚਰਨਜੀਤ ਸਿੰਘ ਬੱਸੀਆਂ ਅਤੇ ਮਾਤਾ ਜਸਵੀਰ ਕੌਰ ਨੇ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਜੋੜਾ ਘਰ ਦੀ ਸੇਵਾ ਖਾਲਸਾ ਸੇਵਾ ਸੁਸਾਇਟੀ ਰਜਿ: ਮੋਗਾ ਵੱਲੋਂ ਜਲ ਦੀ ਸੇਵਾ ਭਾਈ ਘਨਈਆ ਜੀ ਜਲ ਸੇਵਾ ਸੁਸਾਇਟੀ ਰਜਿ: ਮੋਗਾ ਵੱਲੋਂ ਨਿਭਾਈ ਗਈ। ਗੁਰੂ ਕਾ ਲੰਗਰ ਵਰਤਾਉਣ ਵਿੱਚ ਜਗਰੂਪ ਸਿੰਘ ਜੱਗਾ, ਮਨਦੀਪ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਹਿਯੋਗ ਕੀਤਾ ਗਿਆ।

Click to comment

Leave a Reply

Your email address will not be published. Required fields are marked *

Most Popular

To Top