ਸਿਆਸਤ

ਲੋਕਾਂ ਦਾ ਕਾਂਗਰਸ ਪਾਰਟੀ ਪ੍ਰਤੀ ਵਧ ਰਿਹਾ ਸਮਰਥਨ ਆਉਣ ਵਾਲੇ ਸਮੇਂ ’ਚ ਸਿਆਸੀ ਤਬਦੀਲੀ ਦਾ ਸੰਕੇਤ : ਮਾਲਵਿਕਾ ਸੂਦ

Posted on

ਕਾਂਗਰਸ ਪਾਰਟੀ ਦੀ ਲਹਿਰ ਹੁਣ ਹਰ ਪਿੰਡ ਅਤੇ ਹਰ ਸ਼ਹਿਰ ਤੱਕ ਪਹੁੰਚ ਰਹੀ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਲਗਾਤਾਰ ਵਧ ਰਿਹਾ ਸਮਰਥਨ ਇਸ ਗੱਲ ਦਾ ਪ੍ਰਗਟਾਵਾ ਕਰਦਾ ਹੈ ਕਿ ਲੋਕ ਮੁੜ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਭਾਵਨਾਵਾਂ ਅਤੇ ਲੋੜਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ। ਪਾਰਟੀ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਯਤਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਵਿਚ ਰਾਜਨੀਤਿਕ ਜਾਗਰੂਕਤਾ ਵਧ ਰਹੀ ਹੈ ਅਤੇ ਲੋਕ ਆਪਣੇ ਹੱਕਾਂ, ਸਹੂਲਤਾਂ ਅਤੇ ਭਵਿੱਖ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਹੇ ਹਨ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ, ਸਿਹਤ ਸਹੂਲਤਾਂ, ਸਿੱਖਿਆ, ਕਿਸਾਨੀ, ਵਪਾਰ ਅਤੇ ਸੂਬੇ ਦੇ ਵਿਕਾਸ ਵਰਗੇ ਅਹਿਮ ਮੁੱਦਿਆਂ ’ਤੇ ਠੋਸ ਕੰਮ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਆਮ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਜਮੀਨੀ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਰਹੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਯਤਨਸ਼ੀਲ ਹਨ। ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਹੁਤ ਮਹੱਤਵਪੂਰਨ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ, ਭਾਈਚਾਰਕ ਸਾਂਝ ਅਤੇ ਪੰਜਾਬ ਦੀ ਤਰੱਕੀ ਲਈ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *

Most Popular

Exit mobile version