Uncategorized

ਮੰਦਰ ਲਾਲ ਦੁਆਰਾ ਦੇ ਚੇਅਰਮੈਨ ਰਾਜਿੰਦਰ ਵਧਵਾ ਨੇ ਮਹੰਤ ਰਾਮ ਸੁੰਦਰ ਦਾਸ ਜੀ ਮਹਾਰਾਜ ਅਤੇ ਗੋਪਾਲ ਦਾਸ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ, ਮੂਰਤੀ ਸਥਾਪਨਾ ਦਿਵਸ ਸਬੰਧੀ ਕੀਤਾ ਵਿਚਾਰ-ਵਟਾਂਦਰਾ


ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਮੰਦਰ ਲਾਲ ਦੁਆਰਾ ਦੇ ਚੇਅਰਮੈਨ ਰਾਜਿੰਦਰ ਵਧਵਾ ਅੱਜ ਧਿਆਨਪੁਰ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸਤਿਗੁਰੂ ਬਾਬਾ ਲਾਲ ਦਿਆਲ ਜੀ ਮਹਾਰਾਜ ਦੇ ਸਮਾਧੀ ਸਥਲ ‘ਤੇ ਮੱਥਾ ਟੇਕ ਕੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨੇ ਧਾਮ ਦੇ ਮੌਜੂਦਾ ਗੱਦੀਨਸ਼ੀਨ ਮਹੰਤ ਰਾਮ ਸੁੰਦਰ ਦਾਸ ਜੀ ਮਹਾਰਾਜ ਅਤੇ ਗੋਪਾਲ ਦਾਸ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਰ ਲਾਲ ਦੁਆਰਾ ਦੇ ਚੇਅਰਮੈਨ ਰਾਜਿੰਦਰ ਵਧਵਾ ਨੇ ਦੱਸਿਆ ਕਿ ਮੰਦਰ ਵਿੱਚ ਉਸਾਰੀ ਦੇ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਮੰਦਰ ਦੇ ਗੁੰਬਦ, ਦੁਆਰਪਾਲ ਅਤੇ ਮੁੱਖ ਦਰਵਾਜ਼ੇ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਮਹੰਤ ਰਾਮ ਸੁੰਦਰ ਦਾਸ ਜੀ ਮਹਾਰਾਜ ਅਤੇ ਗੋਪਾਲ ਦਾਸ ਜੀ ਮਹਾਰਾਜ ਨਾਲ ਮੰਦਰ ਵਿੱਚ ਹੋਣ ਵਾਲੇ ਮੂਰਤੀ ਸਥਾਪਨਾ ਦਿਵਸ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਦਰ ਵਿੱਚ ਹਰ ਮਹੀਨੇ ਦੀ ਦੂਜ ਨੂੰ ਸ਼ਰਧਾ ਨਾਲ ਸੰਕੀਰਤਨ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੋ ਕੇ ਸਤਿਗੁਰੂ ਬਾਬਾ ਲਾਲ ਦਿਆਲ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਇਸ ਮੌਕੇ ਮਹੰਤ ਰਾਮ ਸੁੰਦਰ ਦਾਸ ਜੀ ਮਹਾਰਾਜ ਅਤੇ ਗੋਪਾਲ ਦਾਸ ਜੀ ਮਹਾਰਾਜ ਨੇ ਰਾਜਿੰਦਰ ਵਧਵਾ ਅਤੇ ਹੋਰ ਸੇਵਾਦਾਰਾਂ ਨੂੰ ਆਸ਼ੀਰਵਾਦ ਦਿੰਦਿਆਂ ਮੂਰਤੀ ਸਥਾਪਨਾ ਅਤੇ ਗੁਰੂ ਦਰਸ਼ਨ ਸਮਾਗਮ ਦੇ ਆਯੋਜਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੇਵਾਦਾਰ ਰਾਜਿੰਦਰ ਚੌਧਰੀ ਹੈਪੀ, ਸੁਰਿੰਦਰ ਚੋਪੜਾ, ਆਰ.ਵੀ. ਮੈਡੀਕੋਜ਼ ਰਾਮਗੰਜ ਮੰਡੀ ਵਾਲੇ ਸਮੇਤ ਹੋਰ ਸੇਵਾਦਾਰ ਮੌਜੂਦ ਸਨ।

Click to comment

Leave a Reply

Your email address will not be published. Required fields are marked *

Most Popular

To Top