

ਮੋਗਾ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਸ਼ਿਰਕਤ ਕੀਤੀ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।

ਇਸ ਮੌਕੇ ਸਟੇਜ ਤੋਂ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਅੱਗੇ ਵੀ ਜਾਰੀ ਰੱਖਣ ਦੀ ਲੋੜ ਹੈ।

ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਮੇਰਾ ਭਰਾ ਹੈ ਅਤੇ ਉਹ ਹਮੇਸ਼ਾ ਪੰਜਾਬ ਦੇ ਭਲੇ ਦੀ ਗੱਲ ਕਰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਅਤੇ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜਾਰੀ ਰੱਖਣ ਲਈ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਦਾ ਸਮਰਥਨ ਦੇਣ।
