Uncategorized
ਰਾਜਿੰਦਰਾ ਪਬਲਿਕ ਸਕੂਲ ਵਿਖੇ ਡਰਾਇੰਗ ਅਤੇ ਹੈਂਡਰਾਈਟਿੰਗ ਮੁਕਾਬਲੇ ਕਰਵਾਏ
ਮੋਗਾ ਦੇ ਰਾਜੇਂਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਰਾਇੰਗ ਅਤੇ ਹੈਂਡਰਾਈਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।
ਬੱਚਿਆਂ ਨੇ ਆਪਣੀਆਂ ਸੁੰਦਰ ਕਲਾਕ੍ਰਿਤੀਆਂ ਅਤੇ ਆਕਰਸ਼ਕ ਲਿਖਾਈ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਭ ਦਾ ਮਨ ਮੋਹ ਲਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਰਚਨਾਤਮਕ ਸੋਚ, ਕਲਾਤਮਕ ਪ੍ਰਤਿਭਾ ਅਤੇ ਲਿਖਣ ਦੇ ਹੁਨਰ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।