ਚੰਡੀਗੜ੍ਹ

ਰੂਪਨਗਰ ’ਚ ਰੇਤ ਨਾਲ ਭਰਿਆ ਓਵਰਲੋਡ ਟਿੱਪਰ ਬਣਿਆ ਕਾਲ, 5 ਗੱਡੀਆਂ ਨੂੰ ਮਾਰੀ ਟੱਕਰ, ਕਾਰ ’ਤੇ ਪਲਟਿਆ; 3 ਲੋਕਾਂ ਦੀ ਮੌਤ

ਪੰਜਾਬ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰੂਪਨਗਰ ਜ਼ਿਲ੍ਹੇ ਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਬੇਕਾਬੂ ਹੋ ਕੇ ਕਈ ਵਾਹਨਾਂ ਨਾਲ ਜਾ ਟਕਰਾਇਆ।
ਮੁੱਢਲੀ ਜਾਣਕਾਰੀ ਅਨੁਸਾਰ, ਤੇਜ਼ ਰਫ਼ਤਾਰ ਅਤੇ ਬੇਕਾਬੂ ਹੋਏ ਟਿੱਪਰ ਨੇ ਅੱਗੇ ਜਾ ਰਹੀਆਂ ਪੰਜ ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿੱਫਟ ਕਾਰ ਉੱਪਰ ਪਲਟ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਟਿੱਪਰ ਦੇ ਹੇਠਾਂ ਪੂਰੀ ਤਰ੍ਹਾਂ ਦੱਬ ਗਈ।


ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਟੱਕਰ ਕਾਰਨ ਦੋ ਤੋਂ ਤਿੰਨ ਵਾਹਨਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਈ ਸਵਿੱਫਟ ਕਾਰ ਦਾ ਰਜਿਸਟ੍ਰੇਸ਼ਨ ਨੰਬਰ DL 3WCX 4582 ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਨੇ ਇੱਕ ਵਾਰ ਫਿਰ ਓਵਰਲੋਡ ਵਾਹਨਾਂ ਦੀ ਸੜਕ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Click to comment

Leave a Reply

Your email address will not be published. Required fields are marked *

Most Popular

To Top